ADVERTISEMENTs

ਭਾਜਪਾ ਦੀ ਸਰਕਾਰ ਬਣੀ ਤਾਂ ਵਾਹਗਾ ਬਾਰਡਰ ਖੋਲ੍ਹ ਦਿੱਤਾ ਜਾਵੇਗਾ: ਰਵਨੀਤ ਬਿੱਟੂ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਸਦਕਾ ਪੀਐਮ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਵਾਹਗਾ ਬਾਰਡਰ ਨੂੰ ਇੱਕ ਸਾਲ ਦੇ ਅੰਦਰ ਖੋਲ੍ਹ ਦਿੱਤਾ ਜਾਵੇਗਾ। ਇਸ ਦੇ ਲਈ ਨਿਤਿਨ ਗਡਕਰੀ ਨਾਲ ਮਿਲ ਕੇ ਸਾਰੀ ਯੋਜਨਾ ਬਣਾਈ ਜਾ ਰਹੀ ਹੈ।

ਰਵਨੀਤ ਬਿੱਟੂ ਨੇ ਲੁਧਿਆਣਾ ਵਿਜ਼ਨ ਲਈ ਕਈ ਵੱਡੇ ਐਲਾਨ ਵੀ ਕੀਤੇ ਹਨ / fb @ Ravneet Singh Bittu

ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵੋਟਾਂ ਤੋਂ ਕੁਝ ਦਿਨ ਪਹਿਲਾਂ ਵੱਡਾ ਐਲਾਨ ਕੀਤਾ ਹੈ। ਬਿੱਟੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਐਲਾਨ ਕੀਤਾ ਕਿ ਜੇਕਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਤਾਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਾਹਗਾ ਬਾਰਡਰ ਖੋਲ੍ਹ ਦਿੱਤਾ ਜਾਵੇਗਾ।

ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਕੇਂਦਰ ਵਿੱਚ ਮੁੜ ਭਾਜਪਾ ਦੀ ਸਰਕਾਰ ਆਉਣ ’ਤੇ ਵਪਾਰ ਨੂੰ ਬੜ੍ਹਾਵਾ ਦੇਣ ਦੇ ਮਕਸਦ ਨਾਲ ਵਾਹਗਾ ਬਾਰਡਰ ਖੋਲ੍ਹਿਆ ਜਾਵੇਗਾ।

ਰਵਨੀਤ ਬਿੱਟੂ ਨੇ ਲੁਧਿਆਣਾ ਵਿਜ਼ਨ ਲਈ ਕਈ ਵੱਡੇ ਐਲਾਨ ਵੀ ਕੀਤੇ ਹਨ। ਉਸਨੇ ਲਾਈਵ ਆ ਕੇ ਲੁਧਿਆਣਾ ਲਈ ਮੈਟਰੋ, ਇਲੈਕਟ੍ਰਾਨਿਕ ਬੱਸਾਂ, ਈਐਸਆਈ ਹਸਪਤਾਲ ਅਤੇ ਲੇਬਰ ਹਾਊਸਿੰਗ ਖੋਲ੍ਹਣ ਬਾਰੇ ਗੱਲ ਕੀਤੀ। ਬਿੱਟੂ ਨੇ ਕਿਹਾ ਕਿ ਇਹ ਸਾਰੀਆਂ ਸਕੀਮਾਂ ਇੱਕ ਸਾਲ ਦੇ ਅੰਦਰ ਲੁਧਿਆਣਾ ਵਿੱਚ ਲਿਆਂਦੀਆਂ ਜਾਣਗੀਆਂ।

ਰੋਡ ਮੈਪ ਤਿਆਰ ਕੀਤਾ ਜਾਵੇਗਾ ਕਿ ਜਿੱਥੇ ਏਅਰਪੋਰਟ ਬਣੇਗਾ, ਡਰਾਈ ਪੋਰਟ ਬਣੇਗੀ, ਮੈਟਰੋ ਸਟੇਸ਼ਨ ਬਣੇਗਾ ਅਤੇ ਖਾਸ ਕਰਕੇ ਮਜ਼ਦੂਰਾਂ ਲਈ ਰਿਹਾਇਸ਼ੀ ਘਰ ਵੀ ਬਣਾਏ ਜਾਣਗੇ ਤਾਂ ਜੋ ਉਦਯੋਗ ਲਗਾਤਾਰ ਤਰੱਕੀ ਕਰਦਾ ਰਹੇ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। 

 

ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਪੰਜਾਬ ਦੀ ਹਾਲਤ ਇਹ ਬਣ ਗਈ ਹੈ ਕਿ ਲੁਧਿਆਣਾ ਤੋਂ ਸੈਂਕੜੇ ਉਦਯੋਗ ਯੂ.ਪੀ., ਐਮ.ਪੀ ਵਰਗੇ ਰਾਜਾਂ ਨੂੰ ਜਾ ਰਹੇ ਹਨ। ਕਿਉਂਕਿ ਉੱਥੇ ਭਾਜਪਾ ਦੀ ਸਰਕਾਰ ਹੈ। ਉਦਯੋਗ ਨੂੰ ਬਹੁਤ ਸਾਰੀਆਂ ਰਿਆਇਤਾਂ ਅਤੇ ਛੋਟਾਂ ਹਨ। ਜਿੱਥੇ ਇੰਡਸਟਰੀ ਤਰੱਕੀ ਕਰ ਰਹੀ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਨਵੇਂ ਉਦਯੋਗ ਲਾਏ ਜਾਣਗੇ। ਪੰਜਾਬ ਤੋਂ ਬਾਹਰ ਚਲੇ ਗਏ ਸਨਅਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related