ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਅਜਿਹਾ ਬਿਆਨ ਦੇ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਭਵਿੱਖ ਵਿੱਚ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ ਇੱਕਲਿਆਂ ਹੀ ਲੜੀਆਂ ਸਨ।
ਸਿਰਸਾ ਨੇ ਭਾਜਪਾ ਸਰਕਾਰ ਵੱਲੋਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੇ ਯਤਨਾਂ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੋਸ਼ੀਆਂ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਪਰ ਭਾਜਪਾ ਨੇ ਅੱੈਸਆਈਟੀ ਦਾ ਗਠਨ ਕਰਕੇ ਇਨ੍ਹਾਂ ਦੋਸ਼ੀਆਂ ਨੂੰ ਸਜਾ ਦਿਵਾਈ।
ਸਿਰਸਾ ਨੇ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ ਭਗੌੜੇ ਦਲ ਨੇ ਹੁਣ ਪੰਜਾਬ ਵਿਚ ਡੇਰੇ ਲਾ ਲਏ ਹਨ।ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਵਿੱਚ ਪੂਰੀ ਤਰਾਂ ਨਾਕਾਮ ਦੱਸਿਆ, ਜਿਨ੍ਹਾਂ ਵੱਲੋਂ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਲਈ ਕੋਈ ਕੰਮ ਨਹੀ ਕੀਤਾ ਗਿਆ।
ਮਨਜਿੰਦਰ ਸਿੰਘ ਸਿਰਸਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬ੍ਰਿਗੇਡ, ਐਂਬੂਲੈਂਸ ਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ। ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਐਗਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ ਐਗਰੀਮੈਂਟ ਸੀ।
Comments
Start the conversation
Become a member of New India Abroad to start commenting.
Sign Up Now
Already have an account? Login