ADVERTISEMENTs

ਕਾਂਗਰਸ ਛੱਡਣ ਵਾਲੇ 3 ਆਗੂਆਂ ਨੂੰ 'Y' ਸ਼੍ਰੇਣੀ ਦੀ ਸੁਰੱਖਿਆ

ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਵਰ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪ੍ਰਤੀਕ ਤਸਵੀਰ / Getty Images

ਹਾਲ ਹੀ ਵਿੱਚ ਪੰਜਾਬ ਵਿੱਚ ਕਾਂਗਰਸ ਛੱਡਣ ਵਾਲੇ ਤਿੰਨ ਆਗੂਆਂ ਨੂੰ ਕੇਂਦਰ ਵੱਲੋਂ ਵੀਆਈਪੀ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਇਨ੍ਹਾਂ ਨੇਤਾਵਾਂ ਨੂੰ ਹਥਿਆਰਬੰਦ ਨੀਮ ਫੌਜੀ ਬਲਾਂ ਦਾ ਵੀਆਈਪੀ ਸੁਰੱਖਿਆ ਕਵਰ ਮੁਹੱਈਆ ਕਰਵਾਏਗੀ।

ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਖਤਰੇ ਦਾ ਪਤਾ ਲੱਗਣ ਕਾਰਨ ਵਿਕਰਮਜੀਤ ਸਿੰਘ ਚੌਧਰੀ, ਉਸ ਦੀ ਮਾਤਾ ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕਰਮਜੀਤ ਕੌਰ ਅਤੇ ਬਿੱਟੂ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਹਾਲ ਹੀ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਕਥਿਤ ਤੌਰ 'ਤੇ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਬਿਆਨ ਦਿੱਤਾ ਸੀ, ਜਿਸ 'ਚ ਉਨ੍ਹਾਂ ਨੇ ਜਲੰਧਰ ਤੋਂ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕੀਤਾ ਸੀ।


ਉਨ੍ਹਾਂ ਦੀ ਮਾਂ ਕਰਜੀਤ ਕੌਰ ਚੌਧਰੀ 20 ਅਪ੍ਰੈਲ ਨੂੰ ਭਾਜਪਾ 'ਚ ਸ਼ਾਮਲ ਹੋਈ ਸੀ। ਉਸਨੇ ਪਿਛਲੇ ਸਾਲ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ, ਪਰ ਉਹ ਅਸਫਲ ਰਹੀ ਸੀ। ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਿਮਾਚਲ ਪ੍ਰਦੇਸ਼ ਦੇ ਏਆਈਸੀਸੀ ਸਕੱਤਰ ਇੰਚਾਰਜ ਬਿੱਟੂ ਵੀ ਉਸੇ ਦਿਨ ਭਾਜਪਾ ਵਿੱਚ ਸ਼ਾਮਲ ਹੋ ਗਏ।


'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇ ਅਨੁਸਾਰ, ਪੰਜਾਬ ਦੇ ਦੌਰੇ ਦੌਰਾਨ ਲਗਭਗ ਚਾਰ-ਪੰਜ ਹਥਿਆਰਬੰਦ ਕਮਾਂਡੋ ਸਿਆਸਤਦਾਨਾਂ ਦੀ ਸੁਰੱਖਿਆ ਕਰਨਗੇ। 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related